Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
538
Pavan Ang 538 of 1430

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥

ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥

੧॥

ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥

ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥

ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥

ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥

੨॥

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥

ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥

ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥

ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥

੩॥

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥

ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥

ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥

ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥

੪॥

੧॥

ਰਾਗੁ ਬਿਹਾਗੜਾ ਮਹਲਾ ੪ ॥

ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥

ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥

ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥

ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥

੧॥

ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥

ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥

ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥

ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥

੨॥

ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥

ਜਿਉ ਪੰਖੀ ਕਪੋਤਿ ਆਪੁ ਬਨ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥

ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥

SikhiAt.Net
538 ×