ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
542
ਪਾਵਨ ਅੰਗ 542 / 1430

ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥

ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥

ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥

ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥

੧॥

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥

ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥

ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥

ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹਾ ਰੈਣਿ ਦਿਨੁ ਲਿਵ ਲਾਈਐ ॥

ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥

ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥

੨॥

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥

ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥

ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥

ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥

ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥

ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥

੩॥

ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥

ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥

ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥

ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥

ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥

ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥

੪॥

੧॥

ਰਾਗੁ ਬਿਹਾਗੜਾ ਮਹਲਾ ੫ ॥

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥

ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥

ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥

ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥

ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥

ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥

੧॥

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥

ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥

ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥

SikhiAt.Net
542 ×