ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
544
ਪਾਵਨ ਅੰਗ 544 / 1430

ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥

ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹੀ ਹਰਿ ਹਰਿ ਧਿਆਇਆ ॥

ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥

ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥

ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥

੪॥

੩॥

ਬਿਹਾਗੜਾ ਮਹਲਾ ੫ ਘਰੁ ੨ ੴ ਸਤਿ ਨਾਮੁ ਗੁਰ ਪ੍ਰਸਾਦਿ ॥

ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥

ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥

ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥

ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥

ਗਹਿ ਭੁਜਾ ਲੀਨ੍ਹੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥

ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥

੧॥

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥

ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥

ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥

ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥

ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥

ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥

੨॥

ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥

ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥

ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥

ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥

ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥

ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥

੩॥

ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥

ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥

ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥

ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥

ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥

੪॥

੧॥

੪॥

ਬਿਹਾਗੜਾ ਮਹਲਾ ੫ ॥

ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥

SikhiAt.Net
544 ×