Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
545
Pavan Ang 545 of 1430

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥

ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥

ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥

ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥

ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥

੧॥

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥

ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥

ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥

ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥

ਗਹਿ ਭੁਜਾ ਲੀਨੇ ਦਇਆ ਕੀਨ੍ਹੇ ਪ੍ਰਭ ਏਕ ਅਗਮ ਅਪਾਰੋ ॥

ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥

੨॥

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥

ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥

ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥

ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥

ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥

ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥

੩॥

ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥

ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥

ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥

ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥

ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥

ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥

੪॥

੨॥

੫॥

ਬਿਹਾਗੜਾ ਮਹਲਾ ੫ ॥

ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥

ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥

ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥

ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥

ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥

ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥

੧॥

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥

ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥

ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥

ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥

ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥

ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥

੨॥

SikhiAt.Net
545 ×