Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
546
Pavan Ang 546 of 1430

ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥

ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥

ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥

ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥

ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥

ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥

੩॥

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥

ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥

ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥

ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥

ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥

ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥

੪॥

੩॥

੬॥

ਬਿਹਾਗੜਾ ਮਹਲਾ ੫ ਛੰਤ ॥

ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥

ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥

ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥

ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥

ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥

ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥

੧॥

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥

ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥

ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥

ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥

ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥

ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥

੨॥

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥

ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥

ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥

ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ ਗਲਿ ਲਾਤਿਆ ॥

ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥

ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥

੩॥

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥

ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥

ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥

ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥

ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥

SikhiAt.Net
546 ×