Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
552
Pavan Ang 552 of 1430

ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥

ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥

ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥

ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥

ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥

੨॥

ਪਉੜੀ ॥

ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥

ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥

ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥

ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥

ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥

੯॥

ਸਲੋਕ ਮਃ ੩ ॥

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥

ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥

ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥

ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥

ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥

੧॥

ਮਃ ੩ ॥

ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥

ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥

ਨਾਮੁ ਸਮ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥

ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥

੨॥

ਪਉੜੀ ॥

ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥

ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥

ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥

ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥

ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥

੧੦॥

ਸਲੋਕੁ ਮਃ ੪ ॥

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥

ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥

੧॥

ਮਃ ੩ ॥

ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥

ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥

੨॥

ਪਉੜੀ ॥

ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥

ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥

ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥

ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥

SikhiAt.Net
552 ×