ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
557
ਪਾਵਨ ਅੰਗ 557 / 1430

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਵਡਹੰਸੁ ਮਹਲਾ ੧ ਘਰੁ ੧ ॥

ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥

ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥

੧॥

ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥

੧॥

ਰਹਾਉ ॥

ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥

ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥

੨॥

ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥

ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥

੩॥

ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥

ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥

੪॥

੧॥

ਵਡਹੰਸੁ ਮਹਲਾ ੧ ॥

ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥

ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥

੧॥

ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥

੧॥

ਰਹਾਉ ॥

ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥

ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥

੨॥

ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥

ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥

੩॥

ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥

ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥

੪॥

੨॥

ਵਡਹੰਸੁ ਮਹਲਾ ੧ ਘਰੁ ੨ ॥

ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥

ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥

ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥

ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥

ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥

ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥

SikhiAt.Net
557 ×