ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
558
ਪਾਵਨ ਅੰਗ 558 / 1430

ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥

ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥

ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥

ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥

ਮਾਠਿ ਗੁੰਦਾਈਂ ਪਟੀਆ ਭਰੀਐ ਮਾਗ ਸੰਧੂਰੇ ॥

ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥

ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥

ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥

ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥

ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥

ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥

ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥

ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥

ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥

੧॥

੩॥

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥

ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥

੧॥

ਜਪਿ ਮਨ ਮੇਰੇ ਤੂ ਏਕੋ ਨਾਮੁ ॥

ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥

੧॥

ਰਹਾਉ ॥

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥

ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥

੨॥

ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥

ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥

੩॥

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥

ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥

੪॥

੧॥

ਵਡਹੰਸੁ ਮਹਲਾ ੩ ॥

ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥

ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥

੧॥

ਮੇਰੇ ਮਨ ਚੇਤਿ ਸਚਾ ਸੋਇ ॥

ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥

੧॥

ਰਹਾਉ ॥

ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥

ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥

੨॥

ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥

ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥

੩॥

ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥

ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥

੪॥

੨॥

SikhiAt.Net
558 ×