ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
55
ਪਾਵਨ ਅੰਗ 55 / 1430

ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥

ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥

ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥

੫॥

ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥

ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥

ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥

੬॥

ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥

ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥

ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥

੭॥

ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥

ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥

ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥

੮॥

੩॥

ਸਿਰੀਰਾਗੁ ਮਹਲਾ ੧ ॥

ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥

ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥

ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥

੧॥

ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥

ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥

੧॥

ਰਹਾਉ ॥

ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥

ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥

ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥

੨॥

ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥

ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥

ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥

੩॥

ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥

ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥

ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥

੪॥

ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥

ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥

ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥

੫॥

ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥

ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥

ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥

੬॥

ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥

ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥

ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥

੭॥

ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥

ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥

ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥

੮॥

੪॥

ਸਿਰੀਰਾਗੁ ਮਹਲਾ ੧ ॥

ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥

SikhiAt.Net
55 ×