ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥
੧॥
ਰਹਾਉ ॥
ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥
ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥
੨॥
ਸਦਾ ਸਦਾ ਜਾਈ ਬਲਿਹਾਰੀ ॥
ਇਤ ਉਤ ਦੇਖਉ ਓਟ ਤੁਮਾਰੀ ॥
੩॥
ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥
ਨਾਨਕ ਸਾਧੂ ਦੇਖਿ ਮਨੁ ਰਾਤਾ ॥
੪॥
੩॥
ਵਡਹੰਸੁ ਮਃ ੫ ॥
ਅੰਤਰਜਾਮੀ ਸੋ ਪ੍ਰਭੁ ਪੂਰਾ ॥
ਦਾਨੁ ਦੇਇ ਸਾਧੂ ਕੀ ਧੂਰਾ ॥
੧॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਤੇਰੀ ਓਟ ਪੂਰਨ ਗੋਪਾਲਾ ॥
੧॥
ਰਹਾਉ ॥
ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥
ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥
੨॥
ਜਿਸ ਨੋ ਨਦਰਿ ਕਰੇ ਸੋ ਧਿਆਏ ॥
ਆਠ ਪਹਰ ਹਰਿ ਕੇ ਗੁਣ ਗਾਏ ॥
੩॥
ਜੀਅ ਜੰਤ ਸਗਲੇ ਪ੍ਰਤਿਪਾਰੇ ॥
ਸਰਨਿ ਪਰਿਓ ਨਾਨਕ ਹਰਿ ਦੁਆਰੇ ॥
੪॥
੪॥
ਵਡਹੰਸੁ ਮਹਲਾ ੫ ॥
ਤੂ ਵਡ ਦਾਤਾ ਅੰਤਰਜਾਮੀ ॥
ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥
੧॥
ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥
ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥
੧॥
ਰਹਾਉ ॥
ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥
ਮਨੁ ਨਿਰਮਲੁ ਹੋਇ ਸੰਤਾ ਧੂਰੇ ॥
੨॥
ਚਰਨ ਕਮਲ ਹਿਰਦੈ ਉਰਿ ਧਾਰੇ ॥
ਤੇਰੇ ਦਰਸਨ ਕਉ ਜਾਈ ਬਲਿਹਾਰੇ ॥
੩॥
ਕਰਿ ਕਿਰਪਾ ਤੇਰੇ ਗੁਣ ਗਾਵਾ ॥
ਨਾਨਕ ਨਾਮੁ ਜਪਤ ਸੁਖੁ ਪਾਵਾ ॥
੪॥
੫॥
ਵਡਹੰਸੁ ਮਹਲਾ ੫ ॥
ਸਾਧਸੰਗ ਹਰਿ ਅੰਮ੍ਰਿਤੁ ਪੀਜੈ ॥
ਨਾ ਜੀਉ ਮਰੈ ਨ ਕਬਹੂ ਛੀਜੈ ॥
੧॥
ਵਡਭਾਗੀ ਗੁਰੁ ਪੂਰਾ ਪਾਈਐ ॥
ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥
੧॥
ਰਹਾਉ ॥
ਰਤਨ ਜਵਾਹਰ ਹਰਿ ਮਾਣਕ ਲਾਲਾ ॥
ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥
੨॥
ਜਤ ਕਤ ਪੇਖਉ ਸਾਧੂ ਸਰਣਾ ॥
ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥
੩॥
ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥
ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥
੪॥
੬॥
ਵਡਹੰਸੁ ਮਹਲਾ ੫ ॥
ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥
ਤੇਰੀ ਸਰਣਿ ਪੂਰਨ ਕਿਰਪਾਲਾ ॥
੧॥
ਰਹਾਉ ॥
ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥
ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥
੧॥
ਤੇਰੇ ਜੀਅ ਤੂ ਸਦ ਹੀ ਸਾਥੀ ॥
ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥
੨॥
ਆਵਣੁ ਜਾਣਾ ਤੁਮ ਹੀ ਕੀਆ ॥
ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥
੩॥
ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥
ਬਿਨਉ ਕਰੈ ਨਾਨਕੁ ਕਰ ਜੋਰਿ ॥
੪॥
੭॥
ਵਡਹੰਸੁ ਮਃ ੫ ॥
ਤੂ ਜਾਣਾਇਹਿ ਤਾ ਕੋਈ ਜਾਣੈ ॥
ਤੇਰਾ ਦੀਆ ਨਾਮੁ ਵਖਾਣੈ ॥
੧॥
ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥
੧॥
ਰਹਾਉ ॥