Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
570
Pavan Ang 570 of 1430

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥

ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥

ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥

ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥

੧॥

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥

ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥

ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥

ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥

ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥

੨॥

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥

ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥

ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥

ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥

ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥

ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥

੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥

ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥

ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥

ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥

ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥

੪॥

੪॥

ਵਡਹੰਸੁ ਮਹਲਾ ੩ ॥

ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥

ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥

ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥

ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥

ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥

ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥

੧॥

ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥

ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥

ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥

ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥

ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥

ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥

੨॥

ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥

SikhiAt.Net
570 ×