Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
571
Pavan Ang 571 of 1430

ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥

ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥

ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥

ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥

ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥

੩॥

ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥

ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥

ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥

ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥

ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥

ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥

੪॥

੫॥

ਵਡਹੰਸੁ ਮਹਲਾ ੩ ॥

ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥

ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥

ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥

ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥

ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥

੧॥

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥

ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥

ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥

ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥

ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥

ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥

੨॥

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥

ਅਰਦਾਸਿ ਕਰੀਂ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥

ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥

ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥

ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥

ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥

੩॥

ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥

ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥

ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥

ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥

SikhiAt.Net
571 ×