Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
572
Pavan Ang 572 of 1430

ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥

ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥

੪॥

੬॥

ਵਡਹੰਸੁ ਮਹਲਾ ੪ ਛੰਤ ੴ ਸਤਿਗੁਰ ਪ੍ਰਸਾਦਿ ॥

ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥

ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥

ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥

ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥

ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥

ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥

੧॥

ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥

ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥

ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥

ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥

ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥

ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥

੨॥

ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥

ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥

ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥

ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥

ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥

ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥

੩॥

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥

ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥

ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥

ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥

੪॥

੧॥

ਵਡਹੰਸੁ ਮਹਲਾ ੪ ॥

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥

ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥

ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥

ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥

SikhiAt.Net
572 ×