Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
574
Pavan Ang 574 of 1430

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥

ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥

ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥

ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥

ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥

੩॥

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥

ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥

ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥

ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹਾਰੇ ॥

ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥

੪॥

੩॥

ਵਡਹੰਸੁ ਮਹਲਾ ੪ ॥

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥

ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥

ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥

ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥

ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥

ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥

੧॥

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥

ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥

ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥

੨॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥

ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥

ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥

ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥

ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥

੩॥

SikhiAt.Net
574 ×