Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
575
Pavan Ang 575 of 1430

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥

ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਰਾਮ ॥

ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਹਰਿ ਦੈਆਲ ਸਰਣਾਇਆ ॥

ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥

ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥

੪॥

੪॥

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥

ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥

ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥

ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥

ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥

ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥

੧॥

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥

ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥

ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥

ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥

ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥

ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥

੨॥

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥

ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥

ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥

ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥

ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥

ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥

੩॥

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥

ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥

ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥

ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥

ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥

ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥

੪॥

੧॥

੫॥

ਵਡਹੰਸੁ ਮਹਲਾ ੪ ॥

ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥

ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥

SikhiAt.Net
575 ×