ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
576
ਪਾਵਨ ਅੰਗ 576 / 1430

ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥

ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥

ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥

ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥

੧॥

ਦੇਹ ਕੰਚਨ ਜੀਨੁ ਸੁਵਿਨਾ ਰਾਮ ॥

ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥

ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥

ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥

ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥

ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥

੨॥

ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥

ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥

ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥

ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥

ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥

ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥

੩॥

ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥

ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥

ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥

ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥

ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥

ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥

੪॥

੨॥

੬॥

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥

ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥

ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥

ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥

ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥

ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥

੧॥

ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥

ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥

ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥

ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥

ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥

SikhiAt.Net
576 ×