Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
577
Pavan Ang 577 of 1430

ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥

੨॥

ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥

ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥

ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥

ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥

ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥

ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥

੩॥

ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥

ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥

ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥

ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥

ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥

ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥

੪॥

੧॥

ਸਲੋਕੁ ॥

ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥

ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥

੧॥

ਛੰਤੁ ॥

ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥

ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥

ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥

ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥

ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥

ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥

੧॥

ਸਲੋਕੁ ॥

ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥

ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥

੧॥

ਛੰਤੁ ॥

ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥

ਸੇ ਸਾਚੀ ਦਰਗਹ ਭਾਣੇ ਰਾਮ ॥

ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥

ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥

ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥

ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥

੨॥

ਸਲੋਕੁ ॥

ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥

੧॥

ਛੰਤੁ ॥

ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥

ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥

ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥

ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥

ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥

SikhiAt.Net
577 ×