ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
579
ਪਾਵਨ ਅੰਗ 579 / 1430

ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥

ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥

ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥

੧॥

ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥

ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥

ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥

ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥

ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥

ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥

੨॥

ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥

ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥

ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥

ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥

ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥

ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥

੩॥

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥

ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥

ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥

ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥

ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥

੪॥

੧॥

ਵਡਹੰਸੁ ਮਹਲਾ ੧ ॥

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥

ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹਾਲੇਹਾਂ ॥

ਸਾਹਿਬੁ ਸਮ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥

ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥

ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥

੧॥

ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥

ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥

ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥

ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥

ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥

ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥

੨॥

ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥

SikhiAt.Net
579 ×