ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
580
ਪਾਵਨ ਅੰਗ 580 / 1430

ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥

ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥

ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥

ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥

੩॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥

ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥

ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥

ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥

੪॥

੨॥

ਵਡਹੰਸੁ ਮਹਲਾ ੧ ਦਖਣੀ ॥

ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥

ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥

ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥

ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥

੧॥

ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥

ਰਹਾਉ ॥

ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥

ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥

ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥

ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥

੨॥

ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥

ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥

ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥

ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥

੩॥

ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥

ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥

ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥

ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥

੪॥

ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥

ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥

ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥

ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥

੫॥

ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥

ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥

ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥

ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥

੬॥

ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥

SikhiAt.Net
580 ×