Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
581
Pavan Ang 581 of 1430

ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥

ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥

ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥

੭॥

ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥

ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥

ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥

ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥

੮॥

੩॥

ਵਡਹੰਸੁ ਮਹਲਾ ੧ ॥

ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥

ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥

ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥

ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥

ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥

ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥

੧॥

ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥

ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥

ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥

ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥

ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥

ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥

੨॥

ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥

ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥

ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥

ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥

ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥

ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥

੩॥

ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥

ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥

ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥

ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥

ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥

ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥

੪॥

੪॥

ਵਡਹੰਸੁ ਮਹਲਾ ੧ ॥

ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥

ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥

ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥

ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥

ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥

ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥

੧॥

SikhiAt.Net
581 ×