Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
582
Pavan Ang 582 of 1430

ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥

ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥

ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥

ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥

ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥

ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥

੨॥

ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥

ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥

ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥

ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥

ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥

ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥

੩॥

ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥

ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥

ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥

ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥

ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥

ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥

੪॥

੫॥

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥

ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥

ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥

ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥

ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥

੧॥

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥

ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥

ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥

ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥

ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥

੨॥

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥

SikhiAt.Net
582 ×