ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
584
ਪਾਵਨ ਅੰਗ 584 / 1430

ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥

੪॥

੨॥

ਵਡਹੰਸੁ ਮਃ ੩ ॥

ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥

ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥

ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥

ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥

ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥

ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥

੧॥

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥

ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥

ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥

ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥

ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥

੨॥

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥

ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥

ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥

ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥

ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥

ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥

੩॥

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥

ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥

ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥

ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥

ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥

੪॥

੩॥

ਵਡਹੰਸੁ ਮਹਲਾ ੩ ॥

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥

ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥

ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥

ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥

੧॥

ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥

SikhiAt.Net
584 ×