ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
590
ਪਾਵਨ ਅੰਗ 590 / 1430

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥

੧॥

ਮਹਲਾ ੧ ॥

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥

ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥

੨॥

ਪਉੜੀ ॥

ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥

ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥

ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥

੧੦॥

ਸਲੋਕੁ ਮਃ ੩ ॥

ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥

ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥

ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥

ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥

ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥

੧॥

ਮਃ ੩ ॥

ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥

ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥

ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥

ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥

੨॥

ਪਉੜੀ ॥

ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥

ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥

ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥

ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥

ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥

੧੧॥

ਸਲੋਕ ਮਃ ੩ ॥

ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥

ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥

੧॥

ਮਃ ੩ ॥

ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥

ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥

ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥

੨॥

ਪਉੜੀ ॥

ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥

ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥

SikhiAt.Net
590 ×