ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
591
ਪਾਵਨ ਅੰਗ 591 / 1430

ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥

ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥

੧੨॥

ਸਲੋਕ ਮਃ ੩ ॥

ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥

ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥

ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥

੧॥

ਮਃ ੩ ॥

ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥

ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥

ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥

੨॥

ਪਉੜੀ ॥

ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥

ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥

ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥

ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥

ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥

੧੩॥

ਸਲੋਕੁ ਮਃ ੩ ॥

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥

ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥

ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥

੧॥

ਮਃ ੩ ॥

ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥

ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥

ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥

ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥

੨॥

ਪਉੜੀ ॥

ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥

ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥

ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥

੧੪॥

ਸਲੋਕੁ ਮਃ ੩ ॥

ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥

ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥

ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥

ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥

੧॥

ਮਃ ੩ ॥

ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥

SikhiAt.Net
591 ×