Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
595
Pavan Ang 595 of 1430

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸੋਰਠਿ ਮਹਲਾ ੧ ਘਰੁ ੧ ਚਉਪਦੇ ॥

ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥

ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥

ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥

੧॥

ਭੀ ਸਾਲਾਹਿਹੁ ਸਾਚਾ ਸੋਇ ॥

ਜਾ ਕੀ ਨਦਰਿ ਸਦਾ ਸੁਖੁ ਹੋਇ ॥

ਰਹਾਉ ॥

ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥

ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥

ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥

੨॥

ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥

ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥

ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥

੩॥

ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥

ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥

ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥

੪॥

੧॥

ਸੋਰਠਿ ਮਹਲਾ ੧ ਘਰੁ ੧ ॥

ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥

ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥

ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥

੧॥

ਬਾਬਾ ਮਾਇਆ ਸਾਥਿ ਨ ਹੋਇ ॥

ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥

ਰਹਾਉ ॥

ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥

ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥

ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥

੨॥

ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥

ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥

ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥

੩॥

ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥

SikhiAt.Net
595 ×