ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥
ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥
੩॥
ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥
ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥
੪॥
੮॥
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥
ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥
੧॥
ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥
ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥
ਰਹਾਉ ॥
ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥
ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥
੨॥
ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥
ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥
੩॥
ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥
ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥
੪॥
੯॥
ਸੋਰਠਿ ਮਹਲਾ ੧ ਪੰਚਪਦੇ ॥
ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥
ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥
੧॥
ਮਨ ਰੇ ਸਮਝੁ ਕਵਨ ਮਤਿ ਲਾਗਾ ॥
ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥
ਰਹਾਉ ॥
ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥
ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥
੨॥
ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥
ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥
੩॥
ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥
ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥
੪॥
ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥
ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥
੫॥
੧੦॥
ਸੋਰਠਿ ਮਹਲਾ ੧ ॥
ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥
ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥
੧॥
ਮਨ ਰੇ ਰਾਮ ਜਪਹੁ ਸੁਖੁ ਹੋਈ ॥
ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥
ਰਹਾਉ ॥