ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
599
ਪਾਵਨ ਅੰਗ 599 / 1430

ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥

ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥

੨॥

ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥

ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥

੩॥

ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥

ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥

੪॥

ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥

ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥

੫॥

੧੧॥

ਸੋਰਠਿ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਜਾ ਤਿਸੁ ਭਾਵਾ ਤਦ ਹੀ ਗਾਵਾ ॥

ਤਾ ਗਾਵੇ ਕਾ ਫਲੁ ਪਾਵਾ ॥

ਗਾਵੇ ਕਾ ਫਲੁ ਹੋਈ ॥

ਜਾ ਆਪੇ ਦੇਵੈ ਸੋਈ ॥

੧॥

ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥

ਤਾ ਤੇ ਸਚ ਮਹਿ ਰਹਿਆ ਸਮਾਈ ॥

ਰਹਾਉ ॥

ਗੁਰ ਸਾਖੀ ਅੰਤਰਿ ਜਾਗੀ ॥

ਤਾ ਚੰਚਲ ਮਤਿ ਤਿਆਗੀ ॥

ਗੁਰ ਸਾਖੀ ਕਾ ਉਜੀਆਰਾ ॥

ਤਾ ਮਿਟਿਆ ਸਗਲ ਅੰਧ੍ਯਾਰਾ ॥

੨॥

ਗੁਰ ਚਰਨੀ ਮਨੁ ਲਾਗਾ ॥

ਤਾ ਜਮ ਕਾ ਮਾਰਗੁ ਭਾਗਾ ॥

ਭੈ ਵਿਚਿ ਨਿਰਭਉ ਪਾਇਆ ॥

ਤਾ ਸਹਜੈ ਕੈ ਘਰਿ ਆਇਆ ॥

੩॥

ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥

ਇਸੁ ਜਗ ਮਹਿ ਕਰਣੀ ਸਾਰੀ ॥

ਕਰਣੀ ਕੀਰਤਿ ਹੋਈ ॥

ਜਾ ਆਪੇ ਮਿਲਿਆ ਸੋਈ ॥

੪॥

੧॥

੧੨॥

ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥

ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥

੧॥

ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥

ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥

ਰਹਾਉ ॥

ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥

ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥

੨॥

ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

SikhiAt.Net
599 ×