Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
600
Pavan Ang 600 of 1430

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥

ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥

੩॥

ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥

ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥

ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥

੪॥

੧॥

ਸੋਰਠਿ ਮਹਲਾ ੩ ॥

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥

ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥

੧॥

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥

ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥

ਰਹਾਉ ॥

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥

ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥

੨॥

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥

੩॥

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥

ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥

੪॥

੨॥

ਸੋਰਠਿ ਮਃ ੩ ॥

ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥

ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥

ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥

੧॥

ਹਰਿ ਜੀਉ ਸਾਚੀ ਨਦਰਿ ਤੁਮਾਰੀ ॥

ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥

ਰਹਾਉ ॥

ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥

ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥

ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥

੨॥

ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥

ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥

ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥

੩॥

ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥

ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥

ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥

੪॥

੩॥

SikhiAt.Net
600 ×