ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
609
ਪਾਵਨ ਅੰਗ 609 / 1430

ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥

੩॥

ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥

ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥

ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥

ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥

੪॥

੨॥

ਸੋਰਠਿ ਮਹਲਾ ੫ ਦੁਤੁਕੇ ॥

ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥

ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥

੧॥

ਮਾਧਵੇ ਐਸੀ ਦੇਹੁ ਬੁਝਾਈ ॥

ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥

ਰਹਾਉ ॥

ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥

ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥

੨॥

ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥

ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥

੩॥

ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥

ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥

੪॥

੩॥

ਸੋਰਠਿ ਮਹਲਾ ੫ ॥

ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥

ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥

੧॥

ਰੇ ਨਰ ਕਾਹੇ ਪਪੋਰਹੁ ਦੇਹੀ ॥

ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥

ਰਹਾਉ ॥

ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥

ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥

੨॥

ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥

ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥

੩॥

ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥

ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥

੪॥

੪॥

ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥

੧॥

ਅਪੁਨੇ ਸਤਿਗੁਰ ਕੈ ਬਲਿਹਾਰੈ ॥

ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥

ਰਹਾਉ ॥

ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥

ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥

੨॥

ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥

ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥

੩॥

ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥

SikhiAt.Net
609 ×