ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥
ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥
੩॥
ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥
ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥
ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥
੪॥
ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥
ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥
ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥
੫॥
ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥
ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥
ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥
੬॥
ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥
ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥
ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥
੭॥
ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥
ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥
ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥
੮॥
੧੨॥
ਸਿਰੀਰਾਗੁ ਮਹਲਾ ੧ ॥
ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥
ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥
ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥
੧॥
ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥
ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥
੧॥
ਰਹਾਉ ॥
ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥
ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥
ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥
੨॥
ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥
ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥
ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥
੩॥
ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥
ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥
ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥
੪॥
ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥
ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥
ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥
੫॥
ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥
ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥
ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥
੬॥
ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥
ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥
ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥
੭॥