ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥
ਇਹੁ ਮਨੁ ਤੇਰਾ ਭਾਈ ॥
ਰਹਾਉ ॥
ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥
ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥
੨॥
ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥
ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥
੩॥
ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥
੪॥
੧॥
੧੨॥
ਸੋਰਠਿ ਮਹਲਾ ੫ ॥
ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥
੧॥
ਹਰਿ ਆਰਾਧਿ ਨ ਜਾਨਾ ਰੇ ॥
ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥
ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥
ਰਹਾਉ ॥
ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥
ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥
੨॥
ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥
ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥
੩॥
ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥
ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥
੪॥
੨॥
੧੩॥
ਸੋਰਠਿ ਮਹਲਾ ੫ ॥
ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥
ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥
੧॥
ਦੇਖਹੁ ਅਚਰਜੁ ਭਇਆ ॥
ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥
ਰਹਾਉ ॥
ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥
ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥
੨॥
ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥
ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥
੩॥
ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥
ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥
੪॥
੩॥
੧੪॥
ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥
ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥
੧॥
ਹਰਿ ਆਰਾਧੇ ਅਰੋਗ ਅਨਦਾਈ ॥
ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥
ਰਹਾਉ ॥