ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
615
ਪਾਵਨ ਅੰਗ 615 / 1430

ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥

੧॥

ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥

ਬਿਨਸੈ ਕਾਚੀ ਦੇਹ ਅਗਿਆਨੀ ॥

ਰਹਾਉ ॥

ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥

ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥

੨॥

ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥

ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥

੩॥

ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥

ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥

੪॥

੧੧॥

੨੨॥

ਸੋਰਠਿ ਮਹਲਾ ੫ ॥

ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥

ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥

੧॥

ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥

ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥

ਰਹਾਉ ॥

ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥

ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥

੨॥

ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥

ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥

੩॥

ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥

ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥

੪॥

੧੨॥

੨੩॥

ਸੋਰਠਿ ਮਹਲਾ ੫ ॥

ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥

ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥

੧॥

ਮੇਰਾ ਗੁਰੁ ਹੋਆ ਆਪਿ ਸਹਾਈ ॥

ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥

ਰਹਾਉ ॥

ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥

ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥

੨॥

ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥

ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥

੩॥

ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥

ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥

੪॥

੧੩॥

੨੪॥

ਸੋਰਠਿ ਮਹਲਾ ੫ ॥

ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥

ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥

੧॥

ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥

ਰਹਾਉ ॥

ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥

SikhiAt.Net
615 ×