Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
61
Pavan Ang 61 of 1430

ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥

ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥

੩॥

ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥

ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥

ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥

੪॥

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥

ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥

ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥

੫॥

ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥

ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥

ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥

੬॥

ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥

ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥

ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥

੭॥

ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥

ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥

ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥

੮॥

੧੨॥

ਸਿਰੀਰਾਗੁ ਮਹਲਾ ੧ ॥

ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥

ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥

ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥

੧॥

ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥

ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥

੧॥

ਰਹਾਉ ॥

ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥

ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥

ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥

੨॥

ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥

ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥

ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥

੩॥

ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥

ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥

ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥

੪॥

ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥

ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥

ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥

੫॥

ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥

ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥

ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥

੬॥

ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥

ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥

ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥

੭॥

SikhiAt.Net
61 ×