ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥
ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥
੩॥
੭॥
ਸੋਰਠਿ ਮਹਲਾ ੯ ॥
ਰੇ ਨਰ ਇਹ ਸਾਚੀ ਜੀਅ ਧਾਰਿ ॥
ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥
੧॥
ਰਹਾਉ ॥
ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥
ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥
੧॥
ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥
ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥
੨॥
੮॥
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥
ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥
੧॥
ਰਹਾਉ ॥
ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥
ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥
੧॥
ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥
ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥
੨॥
ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥
ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥
੩॥
੯॥
ਸੋਰਠਿ ਮਹਲਾ ੯ ॥
ਮਨ ਰੇ ਗਹਿਓ ਨ ਗੁਰ ਉਪਦੇਸੁ ॥
ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥
੧॥
ਰਹਾਉ ॥
ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥
ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥
੧॥
ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥
੨॥
ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥
ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥
੩॥
੧੦॥
ਸੋਰਠਿ ਮਹਲਾ ੯ ॥
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥
ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥
੧॥
ਰਹਾਉ ॥
ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥
ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥
੧॥
ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥
ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥
੨॥
ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥
ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥
੩॥
੧੧॥