ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥
੪॥
ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥
ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥
ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥
੫॥
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥
ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥
ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥
੬॥
ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥
ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥
ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥
੭॥
ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥
ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥
ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥
੮॥
੧॥
ਸੋਰਠਿ ਮਹਲਾ ੩ ਦੁਤੁਕੀ ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥
੧॥
ਹਰਿ ਜੀਉ ਆਪੇ ਬਖਸਿ ਮਿਲਾਇ ॥
ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥
ਰਹਾਉ ॥
ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥
ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥
੨॥
ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥
ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥
੩॥
ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥
ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥
੪॥
ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥
ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥
੫॥
ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥
ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥
੬॥
ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥
ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥
੭॥
ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥
ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥
੮॥
੨॥