ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥
ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥
੭॥
ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥
ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥
ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥
੮॥
੧੬॥
ਸਿਰੀਰਾਗੁ ਮਹਲਾ ੧ ਘਰੁ ੨ ॥
ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥
ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥
੧॥
ਦੁਨੀਆ ਕੈਸਿ ਮੁਕਾਮੇ ॥
ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥
੧॥
ਰਹਾਉ ॥
ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥
ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥
੨॥
ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥
ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥
੩॥
ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥
ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥
੪॥
ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥
ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥
੫॥
ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥
ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥
੬॥
ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥
ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥
੭॥
ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥
ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥
੮॥
੧੭॥
ਮਹਲੇ ਪਹਿਲੇ ਸਤਾਰਹ ਅਸਟਪਦੀਆ ॥
ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥
ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥
ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥
੧॥
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥
ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥
੧॥
ਰਹਾਉ ॥
ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥
ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥
ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥
੨॥
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥