ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
644
ਪਾਵਨ ਅੰਗ 644 / 1430

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥

੧॥

ਮਃ ੩ ॥

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥

ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥

ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥

ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥

੨॥

ਪਉੜੀ ॥

ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥

ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥

ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥

ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥

੪॥

ਸਲੋਕੁ ਮਃ ੩ ॥

ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥

ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥

ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥

੧॥

ਮਃ ੩ ॥

ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥

ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥

ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥

੨॥

ਪਉੜੀ ॥

ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥

ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥

ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥

ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥

ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥

੫॥

ਸਲੋਕੁ ਮਃ ੩ ॥

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥

ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥

ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥

੧॥

ਮਃ ੩ ॥

ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥

ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥

ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

SikhiAt.Net
644 ×