ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
649
ਪਾਵਨ ਅੰਗ 649 / 1430

ਮਃ ੩ ॥

ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥

ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥

ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥

ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥

ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥

੨॥

ਪਉੜੀ ॥

ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥

ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥

ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥

ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥

੧੭॥

ਸਲੋਕੁ ਮਃ ੩ ॥

ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥

ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥

ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥

ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥

ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥

੧॥

ਮਃ ੩ ॥

ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥

ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥

ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥

ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥

ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥

੨॥

ਪਉੜੀ ॥

ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥

ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥

ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥

ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥

ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥

੧੮॥

ਸਲੋਕੁ ਮਃ ੩ ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥

ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥

ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥

੧॥

ਮਃ ੩ ॥

ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥

ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥

SikhiAt.Net
649 ×