Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
652
Pavan Ang 652 of 1430

ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥

ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥

੨॥

ਪਉੜੀ ॥

ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥

ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥

ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥

੨੪॥

ਸਲੋਕੁ ਮਃ ੪ ॥

ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥

ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥

ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥

ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥

ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥

ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥

ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥

੧॥

ਮਃ ੪ ॥

ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥

ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥

੨॥

ਪਉੜੀ ॥

ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥

ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥

ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥

ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥

ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥

੨੫॥

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥

੧॥

ਮਃ ੪ ॥

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥

੨॥

ਪਉੜੀ ॥

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

SikhiAt.Net
652 ×