ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
654
ਪਾਵਨ ਅੰਗ 654 / 1430

ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥

ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥

੨੯॥

੧॥

ਸੁਧੁ ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥

ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥

੧॥

ਮਨ ਰੇ ਸੰਸਾਰੁ ਅੰਧ ਗਹੇਰਾ ॥

ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥

੧॥

ਰਹਾਉ ॥

ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥

ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥

੨॥

ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥

ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥

੩॥

ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥

ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥

੪॥

੧॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥

੧॥

ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥

ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥

੧॥

ਰਹਾਉ ॥

ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥

੨॥

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥

ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥

੩॥

ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥

ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥

੪॥

੨॥

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥

ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥

੧॥

ਮਨ ਰੇ ਸਰਿਓ ਨ ਏਕੈ ਕਾਜਾ ॥

ਭਜਿਓ ਨ ਰਘੁਪਤਿ ਰਾਜਾ ॥

੧॥

ਰਹਾਉ ॥

ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥

ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥

੨॥

ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥

ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥

੩॥

ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥

SikhiAt.Net
654 ×