Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
657
Pavan Ang 657 of 1430

ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥

੧॥

ਰਹਾਉ ॥

ਜਹ ਝਿਲਿ ਮਿਲਿ ਕਾਰੁ ਦਿਸੰਤਾ ॥

ਤਹ ਅਨਹਦ ਸਬਦ ਬਜੰਤਾ ॥

ਜੋਤੀ ਜੋਤਿ ਸਮਾਨੀ ॥

ਮੈ ਗੁਰ ਪਰਸਾਦੀ ਜਾਨੀ ॥

੨॥

ਰਤਨ ਕਮਲ ਕੋਠਰੀ ॥

ਚਮਕਾਰ ਬੀਜੁਲ ਤਹੀ ॥

ਨੇਰੈ ਨਾਹੀ ਦੂਰਿ ॥

ਨਿਜ ਆਤਮੈ ਰਹਿਆ ਭਰਪੂਰਿ ॥

੩॥

ਜਹ ਅਨਹਤ ਸੂਰ ਉਜ੍ਯਾਰਾ ॥

ਤਹ ਦੀਪਕ ਜਲੈ ਛੰਛਾਰਾ ॥

ਗੁਰ ਪਰਸਾਦੀ ਜਾਨਿਆ ॥

ਜਨੁ ਨਾਮਾ ਸਹਜ ਸਮਾਨਿਆ ॥

੪॥

੧॥

ਘਰੁ ੪ ਸੋਰਠਿ ॥

ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥

ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥

੧॥

ਰੀ ਬਾਈ ਬੇਢੀ ਦੇਨੁ ਨ ਜਾਈ ॥

ਦੇਖੁ ਬੇਢੀ ਰਹਿਓ ਸਮਾਈ ॥

ਹਮਾਰੈ ਬੇਢੀ ਪ੍ਰਾਨ ਅਧਾਰਾ ॥

੧॥

ਰਹਾਉ ॥

ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥

ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥

੨॥

ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥

ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥

੩॥

ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥

ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥

੪॥

੨॥

ਸੋਰਠਿ ਘਰੁ ੩ ॥

ਅਣਮੜਿਆ ਮੰਦਲੁ ਬਾਜੈ ॥

ਬਿਨੁ ਸਾਵਣ ਘਨਹਰੁ ਗਾਜੈ ॥

ਬਾਦਲ ਬਿਨੁ ਬਰਖਾ ਹੋਈ ॥

ਜਉ ਤਤੁ ਬਿਚਾਰੈ ਕੋਈ ॥

੧॥

ਮੋ ਕਉ ਮਿਲਿਓ ਰਾਮੁ ਸਨੇਹੀ ॥

ਜਿਹ ਮਿਲਿਐ ਦੇਹ ਸੁਦੇਹੀ ॥

੧॥

ਰਹਾਉ ॥

ਮਿਲਿ ਪਾਰਸ ਕੰਚਨੁ ਹੋਇਆ ॥

ਮੁਖ ਮਨਸਾ ਰਤਨੁ ਪਰੋਇਆ ॥

ਨਿਜ ਭਾਉ ਭਇਆ ਭ੍ਰਮੁ ਭਾਗਾ ॥

ਗੁਰ ਪੂਛੇ ਮਨੁ ਪਤੀਆਗਾ ॥

੨॥

ਜਲ ਭੀਤਰਿ ਕੁੰਭ ਸਮਾਨਿਆ ॥

ਸਭ ਰਾਮੁ ਏਕੁ ਕਰਿ ਜਾਨਿਆ ॥

ਗੁਰ ਚੇਲੇ ਹੈ ਮਨੁ ਮਾਨਿਆ ॥

ਜਨ ਨਾਮੈ ਤਤੁ ਪਛਾਨਿਆ ॥

੩॥

੩॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥

ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥

੧॥

ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥

ਜੈਸਾ ਮਾਨੀਐ ਹੋਇ ਨ ਤੈਸਾ ॥

੧॥

ਰਹਾਉ ॥

ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥

ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥

੨॥

SikhiAt.Net
657 ×