ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥
੩॥
ਜਹ ਜਹ ਜਾਉ ਤਹਾ ਤੇਰੀ ਸੇਵਾ ॥
ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥
੪॥
ਤੁਮਰੇ ਭਜਨ ਕਟਹਿ ਜਮ ਫਾਂਸਾ ॥
ਭਗਤਿ ਹੇਤ ਗਾਵੈ ਰਵਿਦਾਸਾ ॥
੫॥
੫॥
ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
ਹਾਡ ਮਾਸ ਨਾੜੀਂ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥
੧॥
ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥
ਜੈਸੇ ਤਰਵਰ ਪੰਖਿ ਬਸੇਰਾ ॥
੧॥
ਰਹਾਉ ॥
ਰਾਖਹੁ ਕੰਧ ਉਸਾਰਹੁ ਨੀਵਾਂ ॥
ਸਾਢੇ ਤੀਨਿ ਹਾਥ ਤੇਰੀ ਸੀਵਾਂ ॥
੨॥
ਬੰਕੇ ਬਾਲ ਪਾਗ ਸਿਰਿ ਡੇਰੀ ॥
ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥
੩॥
ਊਚੇ ਮੰਦਰ ਸੁੰਦਰ ਨਾਰੀ ॥
ਰਾਮ ਨਾਮ ਬਿਨੁ ਬਾਜੀ ਹਾਰੀ ॥
੪॥
ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥
ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥
੫॥
੬॥
ਚਮਰਟਾ ਗਾਂਠਿ ਨ ਜਨਈ ॥
ਲੋਗੁ ਗਠਾਵੈ ਪਨਹੀ ॥
੧॥
ਰਹਾਉ ॥
ਆਰ ਨਹੀ ਜਿਹ ਤੋਪਉ ॥
ਨਹੀ ਰਾਂਬੀ ਠਾਉ ਰੋਪਉ ॥
੧॥
ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥
ਹਉ ਬਿਨੁ ਗਾਂਠੇ ਜਾਇ ਪਹੂਚਾ ॥
੨॥
ਰਵਿਦਾਸੁ ਜਪੈ ਰਾਮ ਨਾਮਾ ॥
ਮੋਹਿ ਜਮ ਸਿਉ ਨਾਹੀ ਕਾਮਾ ॥
੩॥
੭॥
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥
੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥
ਅਪਨੇ ਸੰਤਹ ਲੇਹੁ ਉਬਾਰੀ ॥
੧॥
ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥
੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥
੩॥
੧॥
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥
ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥
੧॥
ਹਰਿ ਗੁਨ ਕਹਤੇ ਕਹਨੁ ਨ ਜਾਈ ॥
ਜੈਸੇ ਗੂੰਗੇ ਕੀ ਮਿਠਿਆਈ ॥
੧॥
ਰਹਾਉ ॥
ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥
੨॥
੨॥