ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥
ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥
੫॥
੨॥
ਧਨਾਸਰੀ ਮਹਲਾ ੧ ਘਰੁ ਦੂਜਾ ੴ ਸਤਿਗੁਰ ਪ੍ਰਸਾਦਿ ॥
ਕਿਉ ਸਿਮਰੀ ਸਿਵਰਿਆ ਨਹੀ ਜਾਇ ॥
ਤਪੈ ਹਿਆਉ ਜੀਅੜਾ ਬਿਲਲਾਇ ॥
ਸਿਰਜਿ ਸਵਾਰੇ ਸਾਚਾ ਸੋਇ ॥
ਤਿਸੁ ਵਿਸਰਿਐ ਚੰਗਾ ਕਿਉ ਹੋਇ ॥
੧॥
ਹਿਕਮਤਿ ਹੁਕਮਿ ਨ ਪਾਇਆ ਜਾਇ ॥
ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥
੧॥
ਰਹਾਉ ॥
ਵਖਰੁ ਨਾਮੁ ਦੇਖਣ ਕੋਈ ਜਾਇ ॥
ਨਾ ਕੋ ਚਾਖੈ ਨਾ ਕੋ ਖਾਇ ॥
ਲੋਕਿ ਪਤੀਣੈ ਨਾ ਪਤਿ ਹੋਇ ॥
ਤਾ ਪਤਿ ਰਹੈ ਰਾਖੈ ਜਾ ਸੋਇ ॥
੨॥
ਜਹ ਦੇਖਾ ਤਹ ਰਹਿਆ ਸਮਾਇ ॥
ਤੁਧੁ ਬਿਨੁ ਦੂਜੀ ਨਾਹੀ ਜਾਇ ॥
ਜੇ ਕੋ ਕਰੇ ਕੀਤੈ ਕਿਆ ਹੋਇ ॥
ਜਿਸ ਨੋ ਬਖਸੇ ਸਾਚਾ ਸੋਇ ॥
੩॥
ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥
ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥
ਜੈਸੀ ਨਦਰਿ ਕਰੇ ਤੈਸਾ ਹੋਇ ॥
ਵਿਣੁ ਨਦਰੀ ਨਾਨਕ ਨਹੀ ਕੋਇ ॥
੪॥
੧॥
੩॥
ਧਨਾਸਰੀ ਮਹਲਾ ੧ ॥
ਨਦਰਿ ਕਰੇ ਤਾ ਸਿਮਰਿਆ ਜਾਇ ॥
ਆਤਮਾ ਦ੍ਰਵੈ ਰਹੈ ਲਿਵ ਲਾਇ ॥
ਆਤਮਾ ਪਰਾਤਮਾ ਏਕੋ ਕਰੈ ॥
ਅੰਤਰ ਕੀ ਦੁਬਿਧਾ ਅੰਤਰਿ ਮਰੈ ॥
੧॥
ਗੁਰ ਪਰਸਾਦੀ ਪਾਇਆ ਜਾਇ ॥
ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥
੧॥
ਰਹਾਉ ॥
ਸਚਿ ਸਿਮਰਿਐ ਹੋਵੈ ਪਰਗਾਸੁ ॥
ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥
ਸਤਿਗੁਰ ਕੀ ਐਸੀ ਵਡਿਆਈ ॥
ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥
੨॥
ਐਸੀ ਸੇਵਕੁ ਸੇਵਾ ਕਰੈ ॥
ਜਿਸ ਕਾ ਜੀਉ ਤਿਸੁ ਆਗੈ ਧਰੈ ॥
ਸਾਹਿਬ ਭਾਵੈ ਸੋ ਪਰਵਾਣੁ ॥
ਸੋ ਸੇਵਕੁ ਦਰਗਹ ਪਾਵੈ ਮਾਣੁ ॥
੩॥
ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥
ਜੋ ਇਛੈ ਸੋਈ ਫਲੁ ਪਾਏ ॥
ਸਾਚਾ ਸਾਹਿਬੁ ਕਿਰਪਾ ਕਰੈ ॥
ਸੋ ਸੇਵਕੁ ਜਮ ਤੇ ਕੈਸਾ ਡਰੈ ॥
੪॥
ਭਨਤਿ ਨਾਨਕੁ ਕਰੇ ਵੀਚਾਰੁ ॥
ਸਾਚੀ ਬਾਣੀ ਸਿਉ ਧਰੇ ਪਿਆਰੁ ॥
ਤਾ ਕੋ ਪਾਵੈ ਮੋਖ ਦੁਆਰੁ ॥
ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥
੫॥
੨॥
੪॥
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥
ਤਪਿ ਤਪਿ ਖਪੈ ਬਹੁਤੁ ਬੇਕਾਰ ॥
ਜੈ ਤਨਿ ਬਾਣੀ ਵਿਸਰਿ ਜਾਇ ॥
ਜਿਉ ਪਕਾ ਰੋਗੀ ਵਿਲਲਾਇ ॥
੧॥
ਬਹੁਤਾ ਬੋਲਣੁ ਝਖਣੁ ਹੋਇ ॥
ਵਿਣੁ ਬੋਲੇ ਜਾਣੈ ਸਭੁ ਸੋਇ ॥
੧॥
ਰਹਾਉ ॥
ਜਿਨਿ ਕਨ ਕੀਤੇ ਅਖੀ ਨਾਕੁ ॥
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥