ਜਿਨਿ ਮਨੁ ਰਾਖਿਆ ਅਗਨੀ ਪਾਇ ॥
ਵਾਜੈ ਪਵਣੁ ਆਖੈ ਸਭ ਜਾਇ ॥
੨॥
ਜੇਤਾ ਮੋਹੁ ਪਰੀਤਿ ਸੁਆਦ ॥
ਸਭਾ ਕਾਲਖ ਦਾਗਾ ਦਾਗ ॥
ਦਾਗ ਦੋਸ ਮੁਹਿ ਚਲਿਆ ਲਾਇ ॥
ਦਰਗਹ ਬੈਸਣ ਨਾਹੀ ਜਾਇ ॥
੩॥
ਕਰਮਿ ਮਿਲੈ ਆਖਣੁ ਤੇਰਾ ਨਾਉ ॥
ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
ਜੇ ਕੋ ਡੂਬੈ ਫਿਰਿ ਹੋਵੈ ਸਾਰ ॥
ਨਾਨਕ ਸਾਚਾ ਸਰਬ ਦਾਤਾਰ ॥
੪॥
੩॥
੫॥
ਧਨਾਸਰੀ ਮਹਲਾ ੧ ॥
ਚੋਰੁ ਸਲਾਹੇ ਚੀਤੁ ਨ ਭੀਜੈ ॥
ਜੇ ਬਦੀ ਕਰੇ ਤਾ ਤਸੂ ਨ ਛੀਜੈ ॥
ਚੋਰ ਕੀ ਹਾਮਾ ਭਰੇ ਨ ਕੋਇ ॥
ਚੋਰੁ ਕੀਆ ਚੰਗਾ ਕਿਉ ਹੋਇ ॥
੧॥
ਸੁਣਿ ਮਨ ਅੰਧੇ ਕੁਤੇ ਕੂੜਿਆਰ ॥
ਬਿਨੁ ਬੋਲੇ ਬੂਝੀਐ ਸਚਿਆਰ ॥
੧॥
ਰਹਾਉ ॥
ਚੋਰੁ ਸੁਆਲਿਉ ਚੋਰੁ ਸਿਆਣਾ ॥
ਖੋਟੇ ਕਾ ਮੁਲੁ ਏਕੁ ਦੁਗਾਣਾ ॥
ਜੇ ਸਾਥਿ ਰਖੀਐ ਦੀਜੈ ਰਲਾਇ ॥
ਜਾ ਪਰਖੀਐ ਖੋਟਾ ਹੋਇ ਜਾਇ ॥
੨॥
ਜੈਸਾ ਕਰੇ ਸੁ ਤੈਸਾ ਪਾਵੈ ॥
ਆਪਿ ਬੀਜਿ ਆਪੇ ਹੀ ਖਾਵੈ ॥
ਜੇ ਵਡਿਆਈਆ ਆਪੇ ਖਾਇ ॥
ਜੇਹੀ ਸੁਰਤਿ ਤੇਹੈ ਰਾਹਿ ਜਾਇ ॥
੩॥
ਜੇ ਸਉ ਕੂੜੀਆ ਕੂੜੁ ਕਬਾੜੁ ॥
ਭਾਵੈ ਸਭੁ ਆਖਉ ਸੰਸਾਰੁ ॥
ਤੁਧੁ ਭਾਵੈ ਅਧੀ ਪਰਵਾਣੁ ॥
ਨਾਨਕ ਜਾਣੈ ਜਾਣੁ ਸੁਜਾਣੁ ॥
੪॥
੪॥
੬॥
ਧਨਾਸਰੀ ਮਹਲਾ ੧ ॥
ਕਾਇਆ ਕਾਗਦੁ ਮਨੁ ਪਰਵਾਣਾ ॥
ਸਿਰ ਕੇ ਲੇਖ ਨ ਪੜੈ ਇਆਣਾ ॥
ਦਰਗਹ ਘੜੀਅਹਿ ਤੀਨੇ ਲੇਖ ॥
ਖੋਟਾ ਕਾਮਿ ਨ ਆਵੈ ਵੇਖੁ ॥
੧॥
ਨਾਨਕ ਜੇ ਵਿਚਿ ਰੁਪਾ ਹੋਇ ॥
ਖਰਾ ਖਰਾ ਆਖੈ ਸਭੁ ਕੋਇ ॥
੧॥
ਰਹਾਉ ॥
ਕਾਦੀ ਕੂੜੁ ਬੋਲਿ ਮਲੁ ਖਾਇ ॥
ਬ੍ਰਾਹਮਣੁ ਨਾਵੈ ਜੀਆ ਘਾਇ ॥
ਜੋਗੀ ਜੁਗਤਿ ਨ ਜਾਣੈ ਅੰਧੁ ॥
ਤੀਨੇ ਓਜਾੜੇ ਕਾ ਬੰਧੁ ॥
੨॥
ਸੋ ਜੋਗੀ ਜੋ ਜੁਗਤਿ ਪਛਾਣੈ ॥
ਗੁਰ ਪਰਸਾਦੀ ਏਕੋ ਜਾਣੈ ॥
ਕਾਜੀ ਸੋ ਜੋ ਉਲਟੀ ਕਰੈ ॥
ਗੁਰ ਪਰਸਾਦੀ ਜੀਵਤੁ ਮਰੈ ॥
ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥
ਆਪਿ ਤਰੈ ਸਗਲੇ ਕੁਲ ਤਾਰੈ ॥
੩॥
ਦਾਨਸਬੰਦੁ ਸੋਈ ਦਿਲਿ ਧੋਵੈ ॥
ਮੁਸਲਮਾਣੁ ਸੋਈ ਮਲੁ ਖੋਵੈ ॥
ਪੜਿਆ ਬੂਝੈ ਸੋ ਪਰਵਾਣੁ ॥
ਜਿਸੁ ਸਿਰਿ ਦਰਗਹ ਕਾ ਨੀਸਾਣੁ ॥
੪॥
੫॥
੭॥
ਧਨਾਸਰੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥
੧॥
ਕਲ ਮਹਿ ਰਾਮ ਨਾਮੁ ਸਾਰੁ ॥
ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥
੧॥
ਰਹਾਉ ॥
ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥