Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
665
Pavan Ang 665 of 1430

ਪ੍ਰਭ ਸਾਚੇ ਕੀ ਸਾਚੀ ਕਾਰ ॥

ਨਾਨਕ ਨਾਮਿ ਸਵਾਰਣਹਾਰ ॥

੪॥

੪॥

ਧਨਾਸਰੀ ਮਹਲਾ ੩ ॥

ਜੋ ਹਰਿ ਸੇਵਹਿ ਤਿਨ ਬਲਿ ਜਾਉ ॥

ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥

ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥

ਸਾਚੈ ਸਬਦਿ ਵਸੈ ਮਨਿ ਆਇ ॥

੧॥

ਗੁਰਬਾਣੀ ਸੁਣਿ ਮੈਲੁ ਗਵਾਏ ॥

ਸਹਜੇ ਹਰਿ ਨਾਮੁ ਮੰਨਿ ਵਸਾਏ ॥

੧॥

ਰਹਾਉ ॥

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥

ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥

ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥

ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥

੨॥

ਨ ਸਬਦੁ ਬੂਝੈ ਨ ਜਾਣੈ ਬਾਣੀ ॥

ਮਨਮੁਖਿ ਅੰਧੇ ਦੁਖਿ ਵਿਹਾਣੀ ॥

ਸਤਿਗੁਰੁ ਭੇਟੇ ਤਾ ਸੁਖੁ ਪਾਏ ॥

ਹਉਮੈ ਵਿਚਹੁ ਠਾਕਿ ਰਹਾਏ ॥

੩॥

ਕਿਸ ਨੋ ਕਹੀਐ ਦਾਤਾ ਇਕੁ ਸੋਇ ॥

ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥

ਨਾਨਕ ਸਾਚੇ ਸਾਚਾ ਭਾਵਾ ॥

੪॥

੫॥

ਧਨਾਸਰੀ ਮਹਲਾ ੩ ॥

ਮਨੁ ਮਰੈ ਧਾਤੁ ਮਰਿ ਜਾਇ ॥

ਬਿਨੁ ਮਨ ਮੂਏ ਕੈਸੇ ਹਰਿ ਪਾਇ ॥

ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥

ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥

੧॥

ਜਿਸ ਨੋ ਬਖਸੇ ਹਰਿ ਦੇ ਵਡਿਆਈ ॥

ਗੁਰ ਪਰਸਾਦਿ ਵਸੈ ਮਨਿ ਆਈ ॥

ਰਹਾਉ ॥

ਗੁਰਮੁਖਿ ਕਰਣੀ ਕਾਰ ਕਮਾਵੈ ॥

ਤਾ ਇਸੁ ਮਨ ਕੀ ਸੋਝੀ ਪਾਵੈ ॥

ਮਨੁ ਮੈ ਮਤੁ ਮੈਗਲ ਮਿਕਦਾਰਾ ॥

ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥

੨॥

ਮਨੁ ਅਸਾਧੁ ਸਾਧੈ ਜਨੁ ਕੋਈ ॥

ਅਚਰੁ ਚਰੈ ਤਾ ਨਿਰਮਲੁ ਹੋਈ ॥

ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥

ਹਉਮੈ ਵਿਚਹੁ ਤਜੈ ਵਿਕਾਰ ॥

੩॥

ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥

ਕਦੇ ਨ ਵਿਛੁੜਹਿ ਸਬਦਿ ਸਮਾਇ ॥

ਆਪਣੀ ਕਲਾ ਆਪੇ ਪ੍ਰਭੁ ਜਾਣੈ ॥

ਨਾਨਕ ਗੁਰਮੁਖਿ ਨਾਮੁ ਪਛਾਣੈ ॥

੪॥

੬॥

ਧਨਾਸਰੀ ਮਹਲਾ ੩ ॥

ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥

ਮਨਮੁਖ ਭੂਲੇ ਅੰਧ ਗਾਵਾਰ ॥

ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥

ਨਾ ਸਾਥਿ ਜਾਇ ਨ ਪਰਾਪਤਿ ਹੋਇ ॥

੧॥

ਸਾਚਾ ਧਨੁ ਗੁਰਮਤੀ ਪਾਏ ॥

ਕਾਚਾ ਧਨੁ ਫੁਨਿ ਆਵੈ ਜਾਏ ॥

ਰਹਾਉ ॥

ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥

ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥

ਸਤਿਗੁਰੁ ਭੇਟੇ ਪੂਰੈ ਭਾਗਿ ॥

ਸਾਚਿ ਰਤੇ ਅਹਿਨਿਸਿ ਬੈਰਾਗਿ ॥

੨॥

ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥

ਪੂਰੈ ਭਾਗਿ ਹਰਿ ਨਾਮਿ ਸਮਾਣੀ ॥

ਸਿਧ ਸਾਧਿਕ ਤਰਸਹਿ ਸਭਿ ਲੋਇ ॥

ਪੂਰੈ ਭਾਗਿ ਪਰਾਪਤਿ ਹੋਇ ॥

੩॥

ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥

ਊਤਮ ਬ੍ਰਹਮੁ ਪਛਾਣੈ ਕੋਇ ॥

ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥

SikhiAt.Net
665 ×