ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
666
ਪਾਵਨ ਅੰਗ 666 / 1430

ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥

੪॥

੭॥

ਧਨਾਸਰੀ ਮਹਲਾ ੩ ॥

ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥

ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥

ਗੁਰਮਤਿ ਸਾਚੀ ਸਾਚਾ ਵੀਚਾਰੁ ॥

ਆਪੇ ਬਖਸੇ ਦੇ ਵੀਚਾਰੁ ॥

੧॥

ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥

ਕਲੀ ਕਾਲ ਵਿਚਿ ਗੁਰਮੁਖਿ ਪਾਏ ॥

੧॥

ਰਹਾਉ ॥

ਹਮ ਮੂਰਖ ਮੂਰਖ ਮਨ ਮਾਹਿ ॥

ਹਉਮੈ ਵਿਚਿ ਸਭ ਕਾਰ ਕਮਾਹਿ ॥

ਗੁਰ ਪਰਸਾਦੀ ਹੰਉਮੈ ਜਾਇ ॥

ਆਪੇ ਬਖਸੇ ਲਏ ਮਿਲਾਇ ॥

੨॥

ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥

ਅਹੰਕਾਰਿ ਡੂਬੈ ਨ ਪਾਵੈ ਮਾਨੁ ॥

ਆਪੁ ਛੋਡਿ ਸਦਾ ਸੁਖੁ ਹੋਈ ॥

ਗੁਰਮਤਿ ਸਾਲਾਹੀ ਸਚੁ ਸੋਈ ॥

੩॥

ਆਪੇ ਸਾਜੇ ਕਰਤਾ ਸੋਇ ॥

ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥

ਜਿਸੁ ਸਚਿ ਲਾਏ ਸੋਈ ਲਾਗੈ ॥

ਨਾਨਕ ਨਾਮਿ ਸਦਾ ਸੁਖੁ ਆਗੈ ॥

੪॥

੮॥

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥

੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥

੧॥

ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥

੨॥

ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥

੩॥

੧॥

੯॥

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥

੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥

ਰਹਾਉ ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥

੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥

੩॥

SikhiAt.Net
666 ×