ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
667
ਪਾਵਨ ਅੰਗ 667 / 1430

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥

੪॥

੧॥

ਧਨਾਸਰੀ ਮਹਲਾ ੪ ॥

ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥

ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥

੧॥

ਹਰਿ ਕੈ ਨਾਮਿ ਰਤਾ ਬੈਰਾਗੀ ॥

ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥

੧॥

ਰਹਾਉ ॥

ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ ਠਾਕੁਰ ਹਮ ਸਾਂਗੀ ॥

ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥

੨॥

ਕਿਆ ਹਮ ਕਿਰਮ ਨਾਨ੍ਹ ਨਿਕ ਕੀਰੇ ਤੁਮ੍ਹ ਵਡ ਪੁਰਖ ਵਡਾਗੀ ॥

ਤੁਮ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥

੩॥

ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥

ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥

੪॥

੨॥

ਧਨਾਸਰੀ ਮਹਲਾ ੪ ॥

ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥

ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥

੧॥

ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥

ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥

੧॥

ਰਹਾਉ ॥

ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥

ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥

੨॥

ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥

ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥

੩॥

ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥

ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥

੪॥

੩॥

ਧਨਾਸਰੀ ਮਹਲਾ ੪ ॥

ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥

ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥

੧॥

ਗੁਰਸਿਖ ਮੀਤ ਚਲਹੁ ਗੁਰ ਚਾਲੀ ॥

ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥

੧॥

ਰਹਾਉ ॥

ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥

ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹੀ ॥

੨॥

ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥

ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥

੩॥

ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥

ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥

੪॥

੪॥

SikhiAt.Net
667 ×