Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
669
Pavan Ang 669 of 1430

ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥

ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥

੧॥

ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥

ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥

ਰਹਾਉ ॥

ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥

ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥

੨॥

੨॥

੮॥

ਧਨਾਸਰੀ ਮਹਲਾ ੪ ॥

ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥

ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥

੧॥

ਮਨਿ ਜਪੀਐ ਹਰਿ ਜਗਦੀਸ ॥

ਮਿਲਿ ਸੰਗਤਿ ਸਾਧੂ ਮੀਤ ॥

ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥

ਰਹਾਉ ॥

ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥

ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥

੨॥

੩॥

੯॥

ਧਨਾਸਰੀ ਮਹਲਾ ੪ ॥

ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥

ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥

੧॥

ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥

ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥

ਰਹਾਉ ॥

ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥

ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥

੨॥

੪॥

੧੦॥

ਧਨਾਸਰੀ ਮਹਲਾ ੪ ॥

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥

ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥

੧॥

ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥

ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥

ਰਹਾਉ ॥

ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥

ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥

੨॥

੫॥

੧੧॥

ਧਨਾਸਰੀ ਮਹਲਾ ੪ ॥

ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥

ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥

੧॥

SikhiAt.Net
669 ×