ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
671
ਪਾਵਨ ਅੰਗ 671 / 1430

ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥

ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥

੨॥

ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥

ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥

੩॥

ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥

ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥

੪॥

੨॥

ਧਨਾਸਰੀ ਮਃ ੫ ॥

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥

ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥

੧॥

ਸਾਧਸੰਗਿ ਚਿੰਤ ਬਿਰਾਨੀ ਛਾਡੀ ॥

ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥

੧॥

ਰਹਾਉ ॥

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥

ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥

੨॥

ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥

ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥

੩॥

ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥

ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥

੪॥

੩॥

ਧਨਾਸਰੀ ਮਃ ੫ ॥

ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥

ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥

੧॥

ਅਬ ਮੋਹਿ ਰਾਮ ਜਸੋ ਮਨਿ ਗਾਇਓ ॥

ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥

੧॥

ਰਹਾਉ ॥

ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥

ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥

੨॥

ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥

ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥

੩॥

ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥

ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥

੪॥

੪॥

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥

੧॥

ਜੀਅ ਕੀ ਏਕੈ ਹੀ ਪਹਿ ਮਾਨੀ ॥

ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥

ਰਹਾਉ ॥

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥

੨॥

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥

SikhiAt.Net
671 ×