Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
672
Pavan Ang 672 of 1430

ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥

੩॥

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥

ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥

੪॥

੫॥

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥

੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥

ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥

੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥

੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥

੪॥

੬॥

ਧਨਾਸਰੀ ਮਃ ੫ ॥

ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥

ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥

੧॥

ਜਾ ਕਉ ਆਇਓ ਏਕੁ ਰਸਾ ॥

ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥

ਰਹਾਉ ॥

ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥

ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥

੨॥

ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥

ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥

੩॥

ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥

ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥

੪॥

੭॥

ਧਨਾਸਰੀ ਮਹਲਾ ੫ ॥

ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹਾਯਾ ॥

ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥

੧॥

ਹਮਰੇ ਪ੍ਰਾਨ ਗੁਪਾਲ ਗੋਬਿੰਦ ॥

ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥

੧॥

ਰਹਾਉ ॥

ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥

ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥

੨॥

ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥

ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥

੩॥

ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹਾ ॥

ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲ੍ਹਾ ॥

੪॥

੮॥

SikhiAt.Net
672 ×